8 PPS ਅਧਿਕਾਰੀਆਂ ਤੇ 19 ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 25 ਜਨਵਰੀ 2025 (ਫ਼ਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
ਇੰਨਾਂ ਵਿੱਚੋਂ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਪੁਲਿਸ ਚੌਕੀ ਜੈਜੋਂ, ਹੁਸ਼ਿਆਰਪੁਰ ਦੇ ਏਐਸਆਈ ਮੰਨਾ ਸਿੰਘ ਤੇ ਰਾਜਿੰਦਰ ਸਿੰਘ, ਮਹਿਲਾ ਹੌਲਦਾਰ ਕੁਲਵਿੰਦਰ ਕੌਰ ਅਤੇ ਪੰਜਾਬ ਹੋਮਗਾਰਡ ਦਾ ਜਵਾਨ ਗੁਰਦੀਪ ਸਿੰਘ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਪੁਲਿਸ ਟੀਮ ਨੇ ਪਿਛਲੇ ਸਾਲ 11 ਅਗਸਤ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਜੈਜੋਂ ਖੱਡ ਨਦੀ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੀਪਕ ਕੁਮਾਰ ਦੀ ਜਾਨ ਬਚਾਈ ਸੀ ਜਿਸਦੀ ਇਨੋਵਾ ਕਾਰ ਪਲਟ ਕੇ ਨਦੀ ਵਿੱਚ ਵਹਿ ਗਈ ਸੀ।
ਇਸੇ ਤਰ੍ਹਾਂ ਸੀਆਈਡੀ ਯੂਨਿਟ ਲੁਧਿਆਣਾ ਦੇ ਹੌਲਦਾਰ ਗੁਰਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਜਿਸ ਨੇ 29 ਅਗਸਤ, 2024 ਨੂੰ ਆਪਣੀ ਨਵ-ਵਿਆਹੀ ਪਤਨੀ ਨਾਲ ਜ਼ੁਬਾਨੀ ਝਗੜੇ ਤੋਂ ਬਾਅਦ ਖੁਦਕੁਸ਼ੀ ਕਰਨ ਜਾ ਰਹੇ ਇੱਕ ਵਿਅਕਤੀ ਨੂੰ ਸਰਹਿੰਦ ਨਹਿਰ ‘ਚੋਂ ਬਾਹਰ ਕੱਢ ਕੇ ਉਸਦੀ ਜਾਨ ਬਚਾਈ ਸੀ।
ਇਸੇ ਤਰ੍ਹਾਂ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਐਸਪੀ ਪੀਬੀਆਈ ਅਤੇ ਇੰਵੈਟੀਗੇਸ਼ਨ ਫਰੀਦਕੋਟ ਜਸਮੀਤ ਸਿੰਘ, ਐਸਪੀ ਹੈੱਡਕੁਆਰਟਰ ਗੁਰਦਾਸਪੁਰ ਜੁਗਰਾਜ ਸਿੰਘ, ਕਮਾਂਡੈਂਟ ਚੌਥੀ ਕਮਾਂਡੋ ਬਟਾਲੀਅਨ ਪਰਮਪਾਲ ਸਿੰਘ, ਜੁਆਇੰਟ ਡਾਇਰੈਕਟਰ ਵਿਜੀਲੈਂਸ ਬਿਊਰੋ ਦਿਗਵਿਜੈ ਕਪਿਲ, ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ, ਐਸਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਹਰਿੰਦਰ ਸਿੰਘ ਅਤੇ ਡੀਐਸਪੀ ਅਮਨ ਤੇ ਕਾਨੂੰਨ ਵਿੰਗ ਸਮਰ ਪਾਲ ਸਿੰਘ ਉਨ੍ਹਾਂ 19 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ।
ਬਾਕੀ ਕਰਮਚਾਰੀਆਂ ਵਿੱਚ ਇੰਸਪੈਕਟਰ ਪ੍ਰਾਣ ਨਾਥ, ਪ੍ਰਿਤਪਾਲ ਸਿੰਘ, ਸੁਖਮੰਦਰ ਸਿੰਘ ਅਤੇ ਮਨਫੂਲ ਸਿੰਘ, ਐਸਆਈ ਰਾਜੇਸ਼ ਕੁਮਾਰ, ਪਰਮਿੰਦਰ ਸਿੰਘ, ਜੁਗਲ ਕਿਸ਼ੋਰ ਸ਼ਰਮਾ ਤੇ ਸੁਮੀਤ ਐਰੀ, ਏਐਸਆਈ ਹਰਪਾਲ ਸਿੰਘ, ਹੌਲਦਾਰ ਮੁਖਜੀਤ ਸਿੰਘ ਅਤੇ ਸਿਪਾਹੀ ਸਿਮਰਨਜੀਤ ਸਿੰਘ ਸ਼ਾਮਲ ਹਨ।

error: Content is protected !!
Skip to content