ਸ਼ਰਧਾਲੂਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਲਈ ਕਿਹਾ
ਚੰਡੀਗੜ੍ਹ 20 ਮਈ 2024 (ਫਤਿਹ ਪੰਜਾਬ) ਪ੍ਰਸਿੱਧ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ ‘ਤੇ ਜਮ੍ਹਾਂ ਹੋਈ ਬਰਫ਼ ਨੂੰ ਹਟਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ Gurdwara Sri Hemkund Sahib Yatra ਲਈ ਗੁਰਦਵਾਰਾ ਦੇ ਦੁਆਰ 25 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ।
ਪੰਜ ਪਿਆਰਿਆਂ ਦੀ ਅਗਵਾਈ ਹੇਠ ਉਤਰਾਖੰਡ ਦੇ ਰਾਜਪਾਲ ਵੱਲੋਂ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ ਜਦਕਿ ਸੰਗਤ ਲਈ ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ 25 ਮਈ ਨੂੰ ਖੋਲ੍ਹੇ ਜਾਣਗੇ।
ਮਿਲੀ ਜਾਣਕਾਰੀ ਮੁਤਾਬਿਕ ਦੋ ਦਿਨ ਪਹਿਲਾਂ ਜ਼ਿਲ੍ਹਾ ਅਧਿਕਾਰੀ ਹਿਮਾਂਸ਼ੂ ਖੁਰਾਣਾ ਦੀ ਅਗਵਾਈ ਹੇਠ ਪ੍ਰਸ਼ਾਸਨ ਦੇ ਹਰ ਵਿਭਾਗ ਦੇ ਅਧਿਕਾਰੀਆਂ ਅਤੇ ਗੁਰਦੁਆਰਾ ਟਰੱਸਟ ਦੇ ਪ੍ਰਬੰਧਕਾਂ ਨੇ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਤੱਕ ਪੈਦਲ ਯਾਤਰਾ ਦਾ ਨਿਰੀਖਣ ਕੀਤਾ।
ਜ਼ਮੀਨੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪ੍ਰਤੀ ਦਿਨ 3500 ਸ਼ਰਧਾਲੂਆਂ ਦੀ ਸੀਮਾ ਨਿਰਧਾਰਤ ਕੀਤੀ ਹੈ, ਹਾਲਾਂਕਿ ਬਰਫ ਪਿਘਲਣ ‘ਤੇ ਮੁੜ ਵਿਚਾਰ ਕਰਨ ਤੋਂ ਬਾਅਦ ਇਹ ਸੀਮਾ ਵਧਾਈ ਜਾ ਸਕਦੀ ਹੈ।
ਇਸ ਤੋਂ ਇਲਾਵਾ ਸਾਰੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਉਨਾਂ ਨੂੰ ਹੇਠਾਂ ਦੱਸੇ ਲਿੰਕ ‘ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ ਲਈ ਕਿਹਾ ਗਿਆ ਹੈ।