ਜਲੰਧਰ 12 ਫ਼ਰਵਰੀ 2025 (ਫਤਿਹ ਪੰਜਾਬ ਬਿਊਰੋ) ਬਾਬਾ ਦੀਪ ਸਿੰਘ ਜੀ ਸੇਵਾ ਦਲ ਜਲੰਧਰ ਵੱਲੋਂ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਤ ਬਾਬਾ ਭਗਵਾਨ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਪੰਜਵਾਂ ਵਿਸ਼ੇਸ਼ ਗੁਰਮਤਿ ਸਮਾਗਮ 12 ਫਰਵਰੀ ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਲੈ ਕੇ ਰਾਤ ਦੇ 10 ਵਜੇ ਤੱਕ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਮਣੇ ਸਪੋਰਟਸ ਕਾਲਜ ਕਪੂਰਥਲਾ ਰੋਡ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਬਾਬਾ ਦੀਪ ਸਿੰਘ ਜੀ ਸੇਵਾ ਦਲ ਦੇ ਆਗੂਆਂ ਗੁਰਿੰਦਰ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ, ਹਰਜਿੰਦਰ ਸਿੰਘ ਜਿੰਦਾ ਤੇ ਬਲਦੇਵ ਸਿੰਘ ਗਤਕਾ ਮਾਸਟਰ ਨੇ ਦੱਸਿਆ ਕਿ ਇਸ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਜਿਸ ਵਿੱਚ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਫ਼ਤਹਿਗੜ੍ਹ ਸਾਹਿਬ ਤੋਂ, ਭਾਈ ਸ਼ੁਭਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ, ਪੰਜਾਬ ਦੇ ਰਫੀ ਵਜੋਂ ਮਸ਼ਹੂਰ ਰਸ਼ਪਾਲ ਸਿੰਘ ਪਾਲ ਜਲੰਧਰ ਤੋਂ ਅਤੇ ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲੇ ਵਿਸ਼ੇਸ਼ ਤੌਰ ਤੇ ਹਾਜ਼ਰੀਆਂ ਭਰ ਰਹੇ ਹਨ।
ਸੇਵਾ ਦਲ ਦੇ ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਸਮਾਗਮ ਵਿੱਚ ਪਰਿਵਾਰਾਂ ਸਮੇਤ ਵਧ ਚੜ੍ਹ ਕੇ ਹਾਜ਼ਰੀਆਂ ਭਰ ਕੇ ਗੁਰੂ ਜਸ ਸਰਵਣ ਕਰਨ।
