ਚੰਡੀਗੜ 31 ਮਈ 2024 (ਫਤਿਹ ਪੰਜਾਬ) ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਹਿਮ ਫੈਸਲਾ ਦਿੰਦਿਆਂ ਹਰਿਆਣਾ ਵਿੱਚ ਸਰਕਾਰੀ ਨੌਕਰੀਆਂ ਦੀ ਭਰਤੀ ਮੌਕੇ ਇੰਟਰਵਿਊ ਵਿੱਚ 5 ਵਾਧੂ ਅੰਕ ਦੇਣ ਦੀ ਵਿਵਸਥਾ ਖਤਮ ਕਰ ਦਿੱਤੀ ਹੈ।

ਇਸ ਸਮੇਂ ਹਰਿਆਣਾ ਸਰਕਾਰ ਨੇ ਸਮਾਜਿਕ-ਆਰਥਿਕ ਆਧਾਰ ‘ਤੇ ਲੋੜਵੰਦ ਉਮੀਦਵਾਰਾਂ ਨੂੰ ਇਹ ਵਾਧੂ ਅੰਕ ਦੇਣ ਦੀ ਵਿਵਸਥਾ ਕਾਇਮ ਕੀਤੀ ਸੀ ਅਤੇ ਇਸ ਸਮਾਜਿਕ-ਆਰਥਿਕ ਆਧਾਰ ‘ਤੇ ਰਾਖਵੇਂਕਰਨ ਨੂੰ ਉੱਚ ਅਦਾਲਤ ਨੇ ਗੈਰ-ਸੰਵਿਧਾਨਕ ਕਰਾਰ ਦੇ ਦਿੱਤਾ ਹੈ। 

ਇਸ ਵਿਵਸਥਾ ਵਿਰੁੱਧ ਹਾਈ ਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਇਸ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਹਾਈਕੋਰਟ ਨੇ ਆਪਣਾ ਅਹਿਮ ਫੈਸਲਾ ਦਿੰਦੇ ਹੋਏ ਹਰਿਆਣਾ ਵਿੱਚ ਸਰਕਾਰੀ ਨੌਕਰੀਆਂ ਵਿੱਚ ਵਾਧੂ 5 ਅੰਕ ਦੇਣ ਦੀ ਵਿਵਸਥਾ ਬਿਲਕੁਲ ਖਤਮ ਕਰ ਦਿੱਤੀ ਹੈ।

Skip to content