ਚੰਡੀਗੜ੍ਹ 20 ਮਈ 2024 (ਫਤਿਹ ਪੰਜਾਬ) ਕਹਿਰ ਦੀ ਗਰਮੀ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਵਿਚ ਵੀ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਹਨ। ਇਹ ਐਲਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕੀਤਾ ਹੈ।

ਪਹਿਲਾਂ ਗਰਮੀ ਦੀਆਂ ਛੁੱਟੀਆਂ ਪਹਿਲੀ ਜੂਨ ਤੋਂ ਕੀਤੀਆਂ ਗਈਆਂ ਸਨ ਪਰ ਗਰਮੀ ਦਾ ਕਹਿਰ ਦੇਖਦੇ ਹੋਏ ਕੱਲ੍ਹ 21 ਮਈ ਤੋਂ ਹੀ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਤਰਾਂ ਹੁਣ 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ।

error: Content is protected !!