ਕਾਂਗਰਸ, ਆਪ, ਬਸਪਾ ਤੇ ਭਾਜਪਾ ਨੇ ਉਮੀਦਵਾਰ ਐਲਾਨੇ

ਜਲੰਧਰ 20 ਜੂਨ 2024 (ਫਤਿਹ ਪੰਜਾਬ) ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦੀ ਸਿਫ਼ਾਰਸ਼ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜਿਸ ਵਿੱਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਬਡਾਲਾ ਅਤੇ ਡਾ: ਸੁਖਵਿੰਦਰ ਸਿੰਘ ਸੁੱਖੀ ਸ਼ਾਮਲ ਹਨ। ਪਾਰਟੀ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ ਇਹ ਕਮੇਟੀ ਉਪ ਚੋਣਾਂ ਦੀ ਸਮੁੱਚੀ ਮੁਹਿੰਮ ਦੀ ਨਿਗਰਾਨੀ ਵੀ ਕਰੇਗੀ। 

ਕਾਂਗਰਸ, ਆਪ, ਬਸਪਾ ਤੇ ਭਾਜਪਾ ਨੇ ਉਮੀਦਵਾਰ ਐਲਾਨੇ

ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ, ਭਾਜਪਾ ਅਤੇ ‘ਆਪ’ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਕੌੰਸਲਰ ਸੁਰਿੰਦਰ ਕੌਰ, ਭਾਜਪਾ ਨੇ ਸ਼ੀਤਲ ਅੰਗੁਰਾਲ ਜਦਕਿ ‘ਆਪ’ ਨੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। 

ਇਸ ਤੋਂ ਇਲਾਵਾ ਬਸਪਾ ਨੇ ਵੀ ਅੱਜ ਬਿੰਦਰ ਲਾਖਾਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਐਲਾਨ ਤੋਂ ਪਹਿਲਾਂ ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਟਿਕਟ ਦੀ ਵੰਡ ਬਾਰੇ ਪਾਰਟੀ ਸੁਪਰੀਮੋ ਮਾਇਆਵਤੀ ਵੱਲੋਂ ਯੂਪੀ ਵਿੱਚ ਸੱਦੀ ਮੀਟਿੰਗ ਵਿੱਚ ਵੀ ਸ਼ਾਮਲ ਹੋਏ।

ਲੋਕ ਸਭਾ ਚੋਣਾਂ ਦੇ ਨਤੀਜੇ

ਜਲੰਧਰ ਲੋਕ ਸਭਾ ਚੋਣਾਂ ਦੇ ਇਸ ਵਾਰ ਦੇ ਨਤੀਜਿਆਂ ਦੌਰਾਨ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਬਸਪਾ ਪਾਰਟੀ ਦੀ ਕਾਰਗੁਜ਼ਾਰੀ ਬਹੁਤ ਮਾੜੀ ਰਹੀ। ਪਾਰਟੀ ਦੋ ਹਜ਼ਾਰ ਤੋਂ ਘੱਟ ਵੋਟਾਂ ਹਾਸਲ ਕਰ ਸਕੀ, ਜਦਕਿ ਕਾਂਗਰਸ ਇਸ ਖੇਤਰ ਦੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ। ਕਾਂਗਰਸ ਦੇ ਉਮੀਦਵਾਰ ਨੂੰ 44394, ਭਾਜਪਾ ਨੂੰ 42837, ‘ਆਪ’ ਨੂੰ 15629 ਵੋਟਾਂ ਮਿਲੀਆਂ।

Skip to content