Skip to content

ਲੰਦਨ ੭ ਫਰਵਰੀ ੨੦੨੫ (ਫਤਿਹ ਪੰਜਾਬ ਬਿਉਰੋ) ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮੁੜ੍ਹ ਦੁਹਰਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਦੀ ਭਰਤੀ ਦੀ ਪ੍ਰਕਿਰਿਆ ਸ੍ਰੀ ਅਕਾਲ ਤਖ਼ਤ ਵੱਲੋਂ ਨਾਮਜ਼ਦ ਕੀਤੀ ਹੋਈ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੀ ਹੋਣੀ ਚਾਹੀਦੀ ਹੈ। 

ਦੱਸ ਦੇਈਏ ਕਿ ਜਥੇਦਾਰ ਅੱਜ ਕੱਲ੍ਹ ਇੰਗਲੈਂਡ ਦੌਰੇ ’ਤੇ ਹਨ ਤੇ ਉਹ ਉੱਥੇ ਮਿਡਲੈਂਡਜ ਦੇ ਸ਼ਹਿਰ ਵਿਲਨਹਾਲ ਵਿੱਚ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕਰ ਰਹੇ ਸਨ। ਗੱਲਬਾਤ ਦੌਰਾਨ ਉਨ੍ਹਾਂ ਸਿੱਖ ਆਗੂਆਂ ਨੂੰ ਸਪੱਸ਼ਟ ਕੀਤਾ ਕਿ ਉਹ ਪਹਿਲਾਂ ਵੀ ਇਸ ਮਾਮਲੇ ਉੱਪਰ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੇ ਹਨ ਅਤੇ ਹੁਣ ਵੀ ਇਹੀ ਗੱਲ ਆਖ ਰਹੇ ਹਨ ਕਿ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਅਤੇ ਬਾਅਦ ਵਿੱਚ ਪਾਰਟੀ ਦੀ ਚੋਣ ਇਸ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੀ ਹੋਣੀ ਚਾਹੀਦੀ ਹੈ ਅਤੇ ਦੇਸ਼ ਵਿਦੇਸ਼ ਵਸਦੇ ਹਰ ਸਿੱਖ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹਰ ਆਦੇਸ਼ ਦੀ ਪਾਲਣਾ ਕਰਨੀ ਚਾਹੀਦੀ ਹੈ। 

ਇਸ ਸਬੰਧੀ ਹੋਰ ਜਾਣਕਾਰੀ ਲਈ ਇਹ ਖ਼ਬਰ ਵੀ ਜ਼ਰੂਰ ਪੜ੍ਹੋ 

error: Content is protected !!