ਅੰਮ੍ਰਿਤਸਰ, 13 ਫ਼ਰਵਰੀ 2025 (ਫ਼ਤਿਹ ਪੰਜਾਬ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ Jathedar Giani Raghbir Singh ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ Shiromani Gurdwara Parbandhak Committee ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਰਖ਼ਾਸਤ ਕਰਨ ’ਤੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਇਸ ਕਦਮ ਨੂੰ ਅਫ਼ਸੋਸਨਾਕ, ਨਿੰਦਣਯੋਗ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਇਸ ਕਰੜੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਗਿਆਨੀ ਰਘਬੀਰ ਸਿੰਘ ਪੂਰੀ ਤਰ੍ਹਾਂ ਖੁੱਲ੍ਹ ਕੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਨਿੱਤਰ ਆਏ ਹਨ।
ਸ਼ੋਸ਼ਲ ਮੀਡੀਆ ਰਾਹੀਂ ਇੱਕ ਕਰੜੇ ਸੁਨੇਹੇ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2 ਦਸੰਬਰ 2014 ਨੂੰ ਅਕਾਲ ਤਖ਼ਤ ਵੱਲੋਂ (ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼) ਫੈਸਲਾ ਸੁਣਾਏ ਜਾਣ ਤੋਂ ਬਾਅਦ ਸਿੰਘ ਸਾਹਿਬਾਨ ਖ਼ਿਲਾਫ਼ ਸ਼ੋਸ਼ਲ ਮੀਡੀਆ ਉੱਤੇ ਵਿਸ਼ੇਸ਼ ਰੂਪ ਵਿੱਚ ਨਿੰਦਣਯੋਗ ਮੁਹਿੰਮ ਚਲਾਈ ਗਈ ਜੋ ਕਿ ਅਕਾਲ ਤਖ਼ਤ ਦੀ ਪ੍ਰਬੰਧਕੀ ਅਥਾਰਟੀ ਲਈ ਸਿੱਧੀ ਚੁਣੌਤੀ ਹੈ। ਉਨ੍ਹਾਂ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਬਰਖ਼ਾਸਤਗੀ ਅਕਾਲ ਤਖ਼ਤ ਦੀ ਮਰਯਾਦਾ ਵਿਰੁੱਧ ਹੈ।
ਉਨ੍ਹਾਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਸਿਰਫ਼ ਅਕਾਲ ਤਖ਼ਤ ਨੂੰ ਹੀ ਉੱਚ ਅਹੁਦਿਆਂ ’ਤੇ ਬੈਠੀਆਂ ਸ਼ਖ਼ਸੀਅਤਾਂ ਵਿਰੁੱਧ ਦੋਸ਼ਾਂ ਦੀ ਜਾਂਚ ਕਰਨ ਦਾ ਅਧਿਕਾਰ ਹੈ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸਭ ਕੁਝ ਦੇਖ ਕੇ ਡੂੰਘੀ ਪੀੜ ਹੋ ਰਹੀ ਹੈ ਅਤੇ ਉਹ ਸਾਰੀ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਵਰਤੇ ਗਏ ਕਾਰਨ ਅਤੇ ਤਰੀਕਾ ਬਿਲਕੁਲ ਵੀ ਸਹੀ ਨਹੀਂ ਹੈ।
ਯਾਦ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਨੇਤਾਵਾਂ ਨੇ ਲਗਾਤਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਮੁਹਿੰਮ ਚਲਾਈ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਮੀਡੀਆ ਵਿੱਚ ਆ ਕੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ’ਤੇ ਤਿੱਖੇ ਹਮਲੇ ਕੀਤੇ ਸਿੱਧੇ ਦੋਸ਼ ਲਗਾਏ।
ਜਿਕਰਯੋਗ ਹੈ ਕਿ ਐਸ.ਜੀ.ਪੀ.ਸੀ. ਨੇ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਸੀ ਜਿਸ ਨੇ ਉਨ੍ਹਾਂ ਦੀ ਬਰਖ਼ਾਸਤਗੀ ਦੀ ਸਿਫ਼ਾਰਸ਼ ਕੀਤੀ। ਉਪਰੰਤ ਐਸ.ਜੀ.ਪੀ.ਸੀ. ਦੀ ਕਾਰਜਕਾਰੀ ਕਮੇਟੀ ਨੇ ਬੀਤੇ ਦਿਨੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾਉਣ ਦਾ ਹੁਕਮ ਦਿੱਤਾ।
ਜਥੇਦਾਰ ਨੇ ਮੁੜ ਦੁਹਰਾਇਆ ਕਿ ਮੈਂ ਸ਼੍ਰੋਮਣੀ ਕਮੇਟੀ ਵਲੋਂ ਜਾਂਚ ਕਮੇਟੀ ਬਿਠਾਉਣ ਵੇਲੇ ਵੀ ਆਖਿਆ ਸੀ ਕਿ ਇਹ ਠੀਕ ਨਹੀਂ ਹੈ। ਉੱਨਾਂ ਕਿਹਾ ਕਿ ਇਸ ਤਰ੍ਹਾਂ ਜਥੇਦਾਰ ਸਾਹਿਬ ਨੂੰ ਜਲੀਲ ਕਰਕੇ ਸੇਵਾਮੁਕਤ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ।
ਹੋਰ ਜਾਣਕਾਰੀ ਲਈ ਇਹ ਖ਼ਬਰ ਵੀ ਪੜ੍ਹੋ