Skip to content

ਚੰਡੀਗੜ੍ਹ, 14 ਮਈ 2024 (ਫ਼ਤਿਹ ਪੰਜਾਬ) ਆਮ ਆਦਮੀ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅੱਜ ਆਮ ਆਦਮੀ ਪਾਰਟੀ AAP ਨੂੰ ਛੱਡ ਕੇ ਕਾਂਗਰਸ ਵਿੱਚ ਪਰਤ ਗਏ। ਯਾਦ ਰਹੇ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਰੜ ਹਲਕੇ ਤੋਂ ਟਿਕਟ ਨਾ ਮਿਲਣ ਤੋਂ ਨਰਾਜ਼ ਹੋਣ ਕਰਕੇ ਉਹ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਸਨ।
ਉਹ ਦਿੱਲੀ ‘ਚ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ ‘ਚ ਕਾਂਗਰਸ ‘ਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਵੀ ਮੌਜੂਦ ਸਨ।

error: Content is protected !!