Skip to content

ਚੰਡੀਗੜ੍ਹ 8 ਮਾਰਚ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਨੇ ਪਾਰਟੀ ਨੂੰ ਟੁੱਟਣ ਤੋਂ ਬਚਾਉਣ ਵਾਸਤੇ ਅੱਗੇ ਹੋ ਕੇ ਇਕ ਸਾਂਝੀ ਰਾਏ ਬਣਾਉਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਇੱਕ ਸਮੂਹਿਕ ਅਪੀਲ ਵਿੱਚ ਸਮੂਹ ਅਕਾਲੀ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਸੀ ਮਤਭੇਦ ਅਤੇ ਰੰਜਿਸ਼ਾਂ ਭੁਲਾ ਕੇ ਦਰਿਆਦਿਲੀ ਦਿਖਾਉਂਦੇ ਹੋਏ ਪਰਿਵਾਰਾਂ ਵੱਲੋਂ ਪਾਰਟੀ ਦੇ ਵਾਸਤੇ ਦਿਤੀਆਂ ਕੁਰਬਾਨੀਆਂ ਦੇ ਮੱਦੇਨਜਰ ਅਤੇ ਅਕਾਲੀ ਦਲ ਦੇ ਹਰ ਵਰਕਰ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸਾਰੇ ਅਕਾਲੀ ਆਗੂਆਂ ਨੂੰ ਇਕ ਮੰਚ ਤੇ ਇੱਕਠੇ ਹੋ ਕੇ ਪੰਜਾਬ ਦੇ ਅਤੇ ਪੰਥ ਦੇ ਭਲੇ ਵਾਸਤੇ ਕੰਮ ਕਰਨ। 

ਇਹ ਅਪੀਲ ਇੱਕ ਸਾਂਝੇ ਬਿਆਨ ਵਿੱਚ ਸ. ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ, ਸ. ਸ਼ਰਨਜੀਤ ਸਿੰਘ ਢਿਲੋਂ, ਸਾਬਕਾ ਮੰਤਰੀ, ਸ. ਲਖਬੀਰ ਸਿੰਘ ਲੋਧੀਨੰਗਲ, ਕੋਰ ਕਮੇਟੀ ਮੈਂਬਰ, ਸ. ਜੋਧ ਸਿੰਘ ਸਮਰਾ, ਹਲਕਾ ਇੰਚਾਰਜ ਅਜਨਾਲਾ, ਸ. ਸਰਬਜੋਤ ਸਿੰਘ ਸਾਬੀ, ਹਲਕਾ ਇੰਚਾਰਜ ਮੁਕੇਰੀਆਂ, ਸ. ਰਮਨਦੀਪ ਸਿੰਘ ਸੰਧੂ, ਜਿਲਾ ਪ੍ਰਧਾਨ ਗੁਰਦਾਸਪੁਰ ਅਤੇ ਸ. ਸਿਮਰਨਜੀਤ ਸਿੰਘ ਢਿਲੋਂ, ਯੂਥ ਆਗੂ ਪੰਜਾਬ ਨੇ ਕੀਤੀ ਹੈ।

ਉੱਨਾਂ ਕਿਹਾ ਕਿ ਪਿਛਲੇ ਦਿਨਾਂ ਦੇ ਘਟਨਾਕ੍ਰਮ ਕਰਕੇ ਜੋ ਕੱਲ ਦਾ ਫੈਸਲਾ ਅੰਤਰਿੰਗ ਕਮੇਟੀ ਨੇ ਕੀਤਾ ਹੈ ਉਸ ਨਾਲ ਸਿੱਖ ਸੰਗਤ ਦੇ ਅਤੇ ਸਾਡੇ ਮਨਾਂ ਨੂੰ ਬਹੁਤ ਡੂੰਘੀ ਠੇਸ ਪਹੁੰਚੀ ਹੈ। ਗੁਰੂ ਸਾਹਿਬ ਜੀ ਨੇ ਸੰਗਤ ਨੂੰ ਵੀ ਗੁਰੂ ਦਾ ਰੁਤਬਾ ਦਿੱਤਾ ਹੈ ਉਸ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰਖਦੇ ਹੋਏ ਅਸੀਂ ਇਸ ਫੈਸਲੇ ਨਾਲ ਸਹਿਮਤ ਨਹੀਂ ਹਾਂ।

ਇੰਨਾਂ ਨੇਤਾਵਾਂ ਨੇ ਇਸ ਬਿਆਨ ਵਿੱਚ ਕਿਹਾ ਕਿ ਬਹੁਤ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਆਪਸੀ ਖਿਚੋਤਾਣ ਕਰਕੇ ਹੀ ਇਹ ਸਭ ਕੁਝ ਵਾਪਰਿਆ ਹੈ ਜਿਸ ਨਾਲ ਪੰਥ ਵਿਰੋਧੀ ਸ਼ਕਤੀਆਂ ਨੂੰ ਬਲ ਮਿਲਿਆ ਹੈ ਅਤੇ ਪੰਥਕ ਏਕਤਾ ਅਤੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡੀ ਢਾਹ ਲੱਗੀ ਹੈ ਜਿਸ ਤੇ ਗੰਭੀਰ ਚਿੰਤਨ ਕਰਨ ਦੀ ਲੋੜ ਹੈ। 

ਆਪਣੇ ਵਿਚਾਰ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਅਤੇ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਜੀ ਦੀ ਮਾਣ-ਮਹਿਯਾਦਾ ਦਾ ਅਸੀਂ ਬਹੁਤ ਸਤਿਕਾਰ ਕਰਦੇ ਹਾਂ ਅਤੇ ਅਖੀਰਲੇ ਸਾਹ ਤੱਕ ਕਰਦੇ ਰਹਾਂਗੇ। ਤਖਤ ਸਾਹਿਬ ਜੀ ਦੀ ਮਾਣ ਮਰਿਯਾਦਾ ਕਿਸੇ ਵਿਅਕਤੀ ਵਿਸ਼ੇਸ਼ ਤੱਕ ਸੀਮਤ ਨਹੀਂ ਹੈ ਤੇ ਜੋ ਵੀ ਜਥੇਦਾਰ ਸਾਹਿਬਾਨ ਇਸ ਤਖਤ ਤੇ ਬਿਰਾਜਮਾਨ ਹਨ ਉਹਨਾਂ ਦਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ ਬਣਦਾ ਹੈ ਜੋ ਸਦਾ ਕਰਦੇ ਰਹਾਂਗੇ।

ਪਿਛਲੇ ਕਾਫੀ ਲੰਮੇ ਸਮੇਂ ਤੋਂ ਜੋ ਘਟਨਾਕ੍ਰਮ ਵਾਪਰ ਰਹੇ ਹਨ ਉਸ ਨਾਲ ਸਾਡੇ ਮਨ ਅੱਜ ਬਹੁਤ ਦੁੱਖੀ ਅਤੇ ਉਦਾਸ ਹਨ ਚਾਹੇ ਉਹ ਪੰਥਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਚਾਹੇ ਉਹ ਪੰਥਕ ਏਕਤਾ ਵੱਲ ਪਹਿਲਕਦਮੀ ਕਰਨ ਵਿੱਚ ਪੁੱਟੇ ਜਾਣ ਵਾਲੇ ਕਦਮ ਹੋਣ ਜੋ ਕੁਝ ਸਮੇਂ ਤੋਂ ਨਹੀਂ ਪੁੱਟੇ ਗਏ। ਇਹਨਾਂ ਕਾਰਨਾਂ ਕਰਕੇ ਅੱਜ ਇਹੋ ਜਿਹੇ ਹਾਲਾਤ ਬਣ ਗਏ ਹਨ ਜਿਨਾਂ ਲਈ ਅਸੀਂ ਸਾਰੇ ਜਿੰਮੇਵਾਰ ਹਾਂ ਚਾਹੇ ਸੁਧਾਰ ਲਹਿਰ ਵਾਲੇ ਚਾਹੇ ਕੁਝ ਪੰਥਕ ਲੋਕ ਹੋਣ। ਅਸੀ ਸਾਰੇ ਹੀ ਇਹਨਾਂ ਹਲਾਤਾਂ ਤੋਂ ਪਾਸਾ ਵੱਟਦੇ ਰਹੇ ਹਾਂ। ਅੱਜ ਬੜੀ ਗੰਭੀਰਤਾ ਨਾਲ ਇਹ ਕਹਿ ਰਹੇ ਹਾਂ ਕਿ ਸਾਨੂੰ ਸਾਰਿਆਂ ਨੂੰ ਜ਼ਿੰਮੇਵਾਰੀ ਸਮਝਦੇ ਹੋਏ ਸ਼ਹੀਦਾਂ ਦੀ ਜਥੇਬੰਦੀ ਸ੍ਰੋਮਣੀ ਅਕਾਲੀ ਦਲ, ਜਿਸ ਦੀ ਸਥਾਪਨਾ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਈ ਹੋਵੇ, ਉਸ ਨੂੰ ਟੁੱਟਣ ਤੋਂ ਬਚਾਉਣ ਵਾਸਤੇ ਅੱਗੇ ਹੋ ਕੇ ਇਕ ਸਾਂਝੀ ਰਾਏ ਬਣਾਉਣ ਦੀ ਲੋੜ ਹੈ। ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਮਾਣ ਮਰਿਯਾਦਾ ਨੂੰ ਬਹਾਲ ਰੱਖਣਾ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਜੋ ਹਾਲਾਤ ਪਿਛਲੇ ਦਿਨਾਂ ਤੋਂ ਚਲ ਰਹੇ ਹਨ ਇਹਨਾਂ ਨੂੰ ਦੇਖਦੇ ਹੋਏ ਸਾਡੇ ਅਤੇ ਸਾਡੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹਰ ਵਰਕਰ ਦੇ ਮਨ ਵਿੱਚ ਬੜੀ ਪੀੜ ਹੈ। ਜਿਸ ਨੂੰ ਮਹਿਸੂਸ ਕਰਦੇ ਹੋਏ ਅਸੀ ਸਮਝਦੇ ਹਾਂ ਕਿ ਇਹ ਲੀਡਰਸਿਪ ਦੀ ਆਪਸੀ ਖਿਚੋਤਾਣ ਕਰਕੇ ਹੋਇਆ ਹੈ। ਅਸੀਂ ਸਾਰੇ ਸ਼੍ਰੋਮਣੀ ਅਕਾਲੀ ਦਲ ਵਾਲੇ ਅਤੇ ਸੁਧਾਰ ਲਹਿਰ ਵਾਲੇ ਇੱਕ ਪਰਿਵਾਰ ਵਿੱਚ ਰਹਿ ਕੇ ਪਾਰਟੀ ਦਾ ਕੰਮ ਕਰਦੇ ਰਹੇ ਹਾਂ

error: Content is protected !!