Skip to content

ਚੰਡੀਗੜ੍ਹ, 15 ਮਈ 2024 (ਫਤਿਹ ਪੰਜਾਬ) ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ। ਇਸ ਤੋਂ ਇਲਾਵਾ 1 ਜੂਨ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ‘ਤੇ ਤੈਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ ਜਾਂ ਬੂਥ ‘ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ‘ਤੇ ਉਨ੍ਹਾਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ। 

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ ਡੇ ਮੀਲ ਵਰਕਰਾਂ ਦੀ ਤਰਜ਼ ‘ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।

error: Content is protected !!