ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਤੋਂ ਮੰਗੀ ਰਿਪੋਰਟ
ਚੰਡੀਗੜ੍ਹ, 12 ਮਈ 2024 (ਫਤਿਹ ਪੰਜਾਬ) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਉਪਰ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਇਸ ਸ਼ਿਕਾਇਤ ਵਿੱਚ ਬਿੱਟੂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਲੁਧਿਆਣਾ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਸਰਕਾਰੀ ਰਿਹਾਇਸ਼ ਬਾਰੇ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਡੀ.ਸੀ.) ਜਾਰੀ ਨਾ ਕਰਕੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕੀਤੀ ਹੈ।
ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਨੇ ਬਿਨੈ-ਪੱਤਰ ਜਮ੍ਹਾਂ ਕਰਨ ਦੇ 48 ਘੰਟਿਆਂ ਦੇ ਅੰਦਰ-ਅੰਦਰ ਲੁਧਿਆਣਾ ਦੇ ਮਿਉਂਸਪਲ ਕਮਿਸ਼ਨਰ ਵੱਲੋਂ ਐਨ.ਡੀ.ਸੀ. ਜਾਰੀ ਨਾ ਕੀਤੇ ਜਾਣ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਐਨ.ਡੀ.ਸੀ ਜਾਰੀ ਨਾ ਹੋਣ ਕਰਕੇ ਲੋਕ ਸਭਾ ਚੋਣਾਂ 2024 ਵਿੱਚ ਹਿੱਸਾ ਲੈਣ ਲਈ ਉਨ੍ਹਾਂ ਦੀ ਯੋਗਤਾ ਵਿੱਚ ਰੁਕਾਵਟ ਪਈ ਹੈ।
ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਵਿਭਾਗ ਪ੍ਰਮੁੱਖ ਸਕੱਤਰ ਨੂੰ ਜਲਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਲਈ ਲਿਖਿਆ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।
ਇਹ ਖ਼ਬਰ ਵੀ ਪੜੋ –
ਜਿਕਰਯੋਗ ਹੈ ਕਿ ਬਿੱਟੂ ਨੂੰ ਨਾਮਜ਼ਦਗੀ ਕਾਗਜ਼ ਭਰਨ ਲਈ ਕੋਈ ਇਤਰਾਜ਼ ਨਹੀਂ (NOC) ਲੈਣ ਤੋਂ ਪਹਿਲਾਂ ਨਗਰ ਨਿਗਮ ਨੇ ਬਿੱਟੂ ਨੂੰ ਈ-ਮੇਲ ਰਾਹੀਂ ਨੋਟਿਸ ਭੇਜ ਕੇ ਸਰਕਾਰੀ ਮਕਾਨ ਖਾਲੀ ਕਰਨ ਅਤੇ ਸਰਕਾਰੀ ਮਕਾਨ ਦਾ 10 ਸਾਲ ਦਾ ਕਿਰਾਇਆ, ਪਾਣੀ, ਬਿਜਲੀ ਆਦਿ ਦੇ ਬਿੱਲ ਬਕਾਇਆ ਦਾ ਕਰੀਬ 2 ਕਰੋੜ ਰੁਪਏ ਦਾ ਹਰਜਾਨਾ ਤਾਰਨ ਦੀ ਹਦਾਇਤ ਕੀਤੀ ਸੀ। ਬਿੱਟੂ ਨੇ ਪਹਿਲਾਂ ਫਿਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਫਿਰ ਆਪਣੀ ਜ਼ਮੀਨ ਅਤੇ ਗਹਿਣੇ ਗਿਰਵੀ ਰੱਖ ਕੇ ਕੋਠੀ ਦਾ ਕਿਰਾਇਆ ਭਰਨ ਲਈ ਰਾਤ ਤੱਕ 2 ਕਰੋੜ ਰੁਪਏ ਇਕੱਠੇ ਕਰਕੇ ਨਗਰ ਨਿਗਮ ਨੂੰ ਅਦਾ ਕੀਤੇ ਸਨ।