ਵਾਰੰਟਾਂ ਨਾਲ ਮੁਲਜ਼ਮ ਨੂੰ ਫੜਨ ਤੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ

Goldy Brar case 

ਚੰਡੀਗੜ੍ਹ 9 ਜੂਨ 2024 (ਫਤਿਹ ਪੰਜਾਬ) National Investigation Agency ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਨੇ ਕੈਨੇਡਾ ਬੈਠੇ ਗੈਂਗਸਟਰ Goldy Brar ਗੋਲਡੀ ਬਰਾੜ ਤੇ ਉਸਦੇ ਇੱਕ ਹੋਰ ਸਾਥੀ ਖ਼ਿਲਾਫ਼ ਗ਼ੈਰ-ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਮੰਗ ਲਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਹੈ ਜਿਸ ’ਤੇ ਪੰਜ ਜੁਲਾਈ ਨੂੰ ਸੁਣਵਾਈ ਹੋਵੇਗੀ।

ਦੱਸਣਯੋਗ ਹੈ ਕਿ ਕਰੀਬ ਪੰਜ ਮਹੀਨੇ ਪਹਿਲਾਂ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਸੈਕਟਰ 5 ਚੰਡੀਗੜ੍ਹ ’ਚ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਸਨ ਤੇ ਇਸ ਹਮਲੇ ‘ਚ ਉਹ ਬਚ ਗਏ ਸਨ।

ਬਾਅਦ ਵਿਚ ਉਨ੍ਹਾਂ ਤੋਂ ਦੋ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਮਾਮਲੇ ਦੀ ਜਾਂਚ ਇਸ ਸਮੇਂ NIA ਐੱਨਆਈਏ ਕੋਲ ਹੈ। 

ਇਸ ਲਈ ਐੱਨਆਈਏ ਨੇ ਗੋਲਡੀ ਬਰਾੜ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਢਿੱਲੋਂ ਉਰਫ਼ ਗੋਲਡੀ ਰਾਜਪੁਰਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਲਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਹੈ। 

ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਮੁਲਜ਼ਮਾਂ ਨੂੰ ਫੜਨ ਅਤੇ ਫਿਰ ਵਿਦੇਸ਼ ਤੋਂ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇਗੀ।

Skip to content