ਚੰਡੀਗੜ੍ਹ, ਮਾਰਚ 2025 (ਫਤਿਹ ਪੰਜਾਬ ਬਿਊਰੋ): ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ।
ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸਵਪਨ ਸ਼ਰਮਾ ਨੂੰ ਕੁਲਦੀਪ ਸਿੰਘ ਚਾਹਲ ਦੀ ਥਾਂ ਲੁਧਿਆਣਾ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਹਰਮਨਬੀਰ ਸਿੰਘ ਗਿੱਲ, ਸੰਯੁਕਤ ਡਾਇਰੈਕਟਰ, ਐਮਆਰਐਸ, ਪੀਪੀਏ, ਫਿਲੌਰ ਨੂੰ ਸਵਪਨ ਸ਼ਰਮਾ ਦੀ ਥਾਂ ਡੀਆਈਜੀ ਫਿਰੋਜ਼ਪੁਰ ਰੇਂਜ ਨਿਯੁਕਤ ਕੀਤਾ ਗਿਆ ਹੈ।
ਇੰਨਾਂ ਹੁਕਮਾਂ ਵਿੱਚ ਸਰਕਾਰ ਨੇ ਕਿਹਾ ਹੈ ਕਿ ਕੁਲਦੀਪ ਸਿੰਘ ਚਾਹਲ, ਡੀਆਈਜੀ ਦੀ ਨਵੀਂ ਤਾਇਨਾਤੀ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।
