Skip to content

ਚੰਡੀਗੜ੍ਹ, 7 ਮਾਰਚ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਜਸਵੀਰ ਸਿੰਘ ਗੜ੍ਹੀ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇੱਕ ਉਘੇ ਰਾਜਨੀਤਿਕ ਅਤੇ ਸਮਾਜਿਕ ਸ਼ਖਸੀਅਤ, ਗੜ੍ਹੀ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਗੜ੍ਹੀ ਕਾਨੂੰਗੋਆਂ ਪਿੰਡ ਤੋਂ ਹਨ।
ਜ਼ਿਕਰਯੋਗ ਹੈ ਕਿ ਗੜ੍ਹੀ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਜ਼ੋਰਦਾਰ ਢੰਗ ਨਾਲ ਵਕਾਲਤ ਕਰਦੇ ਆ ਰਹੇ ਹਨ। ਉਹ ਹਾਲ ਹੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਵਜੋਂ ਸੇਵਾ ਨਿਭਾਅ ਚੁੱਕੇ ਹਨ। ਜਨਤਕ ਸੇਵਾ ਅਤੇ ਭਾਈਚਾਰਕ ਭਲਾਈ ਵਿੱਚ ਉਨ੍ਹਾਂ ਦੇ ਵਿਸ਼ਾਲ ਤਜਰਬੇ ਨਾਲ ਜਸਵੀਰ ਸਿੰਘ ਗੜ੍ਹੀ ਤੋਂ ਪੰਜਾਬ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਉਮੀਦ ਹੈ।

error: Content is protected !!