ਚੰਡੀਗੜ੍ਹ 5 ਅਪ੍ਰੈਲ, 2025 (ਫਤਿਹ ਪੰਜਾਬ ਬਿਊਰੋ) ਪੰਜਾਬ ਸਰਕਾਰ ਨੇ 14 ਅਪ੍ਰੈਲ ਸੋਮਵਾਰ ਨੂੰ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਰਾਜ ਸਰਕਾਰ ਨੇ 11 ਦਸੰਬਰ 2024 ਵਿੱਚ ਸਰਕਾਰੀ ਛੁੱਟੀਆਂ ਸਬੰਧੀ ਜਾਰੀ ਨੋਟੀਫ਼ਿਕੇਸ਼ਨ ਵਿੱਚ ਸੋਧ ਕਰਦਿਆਂ ਇਸ ਦਿਨ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੇ ਤਹਿਤ ਜਨਤਕ ਛੁੱਟੀ ਵੱਜੋਂ ਘੋਸ਼ਿਤ ਕੀਤਾ ਹੈ।
