Skip to content

ਚੰਡੀਗੜ੍ਹ, 5 ਦਸੰਬਰ 2024 (ਫਤਿਹ ਪੰਜਾਬ) ਰੀਅਲ ਅਸਟੇਟ ਨਾਲ ਸਬੰਧਿਤ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵੱਲੋਂ ਦੂਜੀ ਵਾਰ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਦੌਰਾਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 127 ਪ੍ਰਮੋਟਰਾਂ/ਬਿਲਡਰਾਂ ਨੂੰ ਸਰਟੀਫਿਕੇਟ ਵੰਡੇ ਗਏ।

ਇਸ ਮੌਕੇ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਦੇ ਮੌਕੇ ਵਧਾਉਣ ਲਈ ਯਤਨਸ਼ੀਲ ਹੈ ਜਿਸ ਤਹਿਤ ਅੱਜ ਪ੍ਰੋਮੋਟਰਾਂ/ਡਿਵੈਲਪਰਾਂ ਦੇ ਕੰਮਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਦੇ ਹੋਏ ਅੱਜ ਦੂਜਾ ਕੈਂਪ ਲਗਾਇਆ ਗਿਆ। ਬੀਤੀ 16 ਅਕਤੂਬਰ ਨੂੰ ਲੱਗੇ ਪਹਿਲੇ ਕੈਂਪ ਵਿੱਚ ਵੱਖ-ਵੱਖ ਸੇਵਾਵਾਂ ਦੇ 51 ਸਰਟੀਫਿਕੇਟ ਜਾਰੀ ਕੀਤੇ ਗਏ ਸਨ। ਇਸੇ ਕੜੀ ਤਹਿਤ ਅੱਜ ਦੂਜੇ ਕੈਂਪ ਵਿੱਚ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਦੇ 127 ਸਰਟੀਫਿਕੇਟ ਪ੍ਰਦਾਨ ਕੀਤੇ ਗਏ ਹਨ।

ਮੰਤਰੀ ਨੇ ਕਿਹਾ ਕਿ ਪ੍ਰਮੋਟਰਾਂ/ਡਿਵੈਲਪਰਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਅਤੇ ਪਾਰਦਰਸ਼ਤਾ ਨਾਲ ਨਿਪਟਾਉਣ ਲਈ ਵਿਭਾਗ ਵਚਨਬੱਧ ਹੈ। ਇਸ ਮੰਤਵ ਲਈ ਈ-ਮੇਲ transparency.hud@gmail.com ਵੀ ਬਣਾਈ ਗਈ ਹੈ ਜਿਸ ਉਤੇ ਕੋਈ ਵੀ ਪ੍ਰਮੋਟਰ/ਡਿਵੈਲਪਰ ਆਪਣੀਆਂ ਮੁਸ਼ਕਲਾਂ ਬਾਰੇ ਈ-ਮੇਲ ਕਰ ਸਕਦੇ ਹਨ।

ਉਨਾ ਕਿਹਾ ਕਿ ਵਿਭਾਗ ਵੱਲੋਂ ਪਿਛਲੀਆਂ ਦੋ ਈ-ਆਕਸ਼ਨਾਂ ਰਾਹੀਂ ਵਿਭਾਗ ਨੂੰ 5000 ਕਰੋੜ ਰੁਪਏ ਦੇ ਕਰੀਬ ਆਮਦਨੀ ਹੋਈ ਅਤੇ ਇਹ ਪੈਸਾ ਸ਼ਹਿਰਾਂ ਦੇ ਵਿਕਾਸ ਉਪਰ ਖਰਚ ਕੀਤਾ ਜਾਵੇਗਾ। ਵਿਭਾਗ ਵੱਲੋਂ 639 ਕਰੋੜ ਰੁਪਏ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 283 ਕਰੋੜ ਰੁਪਏ ਦੇ ਨਵੇਂ ਕੰਮਾਂ ਦੀ ਸੁਰੂਆਤ ਕੀਤੀ ਜਾ ਰਹੀ ਹੈ।

ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਸੂਬਾ ਸਰਕਾਰ ਕਿਸੇ ਵੀ ਕੰਮ ਦੀ ਪੈਂਡੇਸੀ ਨੂੰ ਲੈ ਕੇ ਬਹੁਤ ਗੰਭੀਰ ਹੈ ਜਿਸ ਕਾਰਨ ਅੱਜ ਇਹ ਕੈਂਪ ਲਗਾ ਕੇ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦੇ ਬਕਾਇਆਂ ਕੰਮ ਪੂਰੇ ਕਰਕੇ ਮੌਕੇ ਉੱਤੇ ਹੀ ਸਰਟੀਫਿਕੇਟ ਦਿੱਤੇ ਜਾ ਰਹੇ ਹਨ। ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਵਿਭਾਗ ਵੱਲੋਂ ਅਲਾਟੀਆਂ ਨੂੰ ਵੱਖ ਵੱਖ ਆਨਲਾਈਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਪਹਿਲੀ ਵਾਰ ਜ਼ੀਰੋ ਪੈਂਡੇਂਸੀ ਕੀਤੀ ਗਈ ਹੈ।

error: Content is protected !!