21 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 19 ਨਵੰਬਰ, 2025 (ਫਤਿਹ ਪੰਜਾਬ ਬਿਊਰੋ) ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 298 ਥਾਵਾਂ ‘ਤੇ ਛਾਪੇਮਾਰੀ ਕੀਤੀਜਿਸ ਦੌਰਾਨ ਸੂਬੇ ਭਰ ਵਿੱਚ 92 ਮੁਕੱਦਮੇ ਦਰਜ ਕਰਕੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 263 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,392 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 1928 ਨਸ਼ੀਲੀਆਂ ਗੋਲੀਆਂ ਅਤੇ 7650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਸ ਆਪਰੇਸ਼ਨ ਦੌਰਾਨ 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 298 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 316 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

error: Content is protected !!