Skip to content

ਨਵੀਂ ਦਿੱਲੀ 12 ਮਈ 2024 (ਫਤਹਿ ਪੰਜਾਬ) ਦੇਸ਼ ਦੇ ਕਈ ਸੂਬੇ ਇਸ ਸਮੇਂ ਸਖ਼ਤ ਗਰਮੀ ਦੇ ਕਹਿਰ ਨਾਲ ਜੂਝ ਰਹੇ ਹਨ। ਇਸ ਦੌਰਾਨ ਬੱਚਿਆਂ ਲਈ Schools Summer Vacation 2024 ਗਰਮੀਆਂ ਦੀਆਂ ਛੁੱਟੀਆਂ ਦੀ ਮੰਗ ਵੀ ਉਠ ਰਹੀ ਹੈ। ਕਈ ਸੂਬਿਆਂ ਨੇ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ ਤੇ ਕੁਝ ਵੱਲੋਂ ਇਸ ਹਫਤੇ ਕੀਤਾ ਜਾ ਸਕਦਾ ਹੈ।

ਇਸ ਦੌਰਾਨ ਦਿੱਲੀ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 2024 ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹੀਂ ਦਿਨੀਂ ਦਿੱਲੀ ਐਨਸੀਆਰ Delhi NCR ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਉਤਰੀ ਰਾਜਾਂ ਵਿੱਚ ਵਰਖਾ ਦੀ ਉਮੀਦ ਵੀ ਕੀਤੀ ਜਾ ਰਹੀ ਹੈ।

error: Content is protected !!