ਨਵੀਂ ਦਿੱਲੀ 31 ਜਨਵਰੀ 2025 (ਫਤਿਹ ਪੰਜਾਬ ਬਿਊਰੋ) ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਇੱਕ ਹਫ਼ਤੇ ਪਹਿਲਾਂ Aam Aadmi Party AAP ‘ਆਪ’ ਦੇ ਸੱਤ ਵਿਧਾਇਕਾਂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਇਹ ਵਿਧਾਇਕ ਮੌਜੂਦਾ ਚੋਣਾਂ ਲਈ ਟਿਕਟਾਂ ਤੋਂ ਇਨਕਾਰ ਕੀਤੇ ਜਾਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ ਅਤੇ ਦੂਜੀਆਂ ਪਾਰਟੀਆਂ ਦੇ ਸੰਪਰਕ ਵਿੱਚ ਸਨ।

ਜ਼ਿਆਦਾਤਰ ਵਿਧਾਇਕਾਂ ਨੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ‘ਤੇ ਆਪਣੇ ਅਸਤੀਫ਼ੇ ਪੱਤਰ ਸਾਂਝੇ ਕੀਤੇ ਜਿਨ੍ਹਾਂ ਵਿੱਚ ਭ੍ਰਿਸ਼ਟਾਚਾਰ ਅਤੇ ਹੋਰ ਮੁੱਦਿਆਂ ‘ਤੇ ‘ਆਪ’ ਦੀ ਨਿੰਦਾ ਕੀਤੀ ਹੈ।

ਕਸਤੂਰਬਾ ਨਗਰ ਵਿਧਾਨ ਹਲਕੇ ਤੋਂ ‘ਆਪ’ ਤੋਂ ਬਾਹਰ ਜਾਣ ਵਾਲੇ ਵਿਧਾਇਕ ਮਦਨ ਲਾਲ ਨੇ ਅੱਜ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਉਸਦੇ ਸਮੇਤ ਪਾਰਟੀ ਦੇ ਛੇ ਹੋਰ ਵਿਧਾਇਕਾਂ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤੇ ਹਨ ਅਤੇ ਆਪਣੇ ਅਸਤੀਫ਼ੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ ਵੀ ਭੇਜ ਦਿੱਤੇ ਹਨ।

ਅਸਤੀਫ਼ਾ ਦੇਣ ਵਾਲੇ ‘ਆਪ’ ਵਿਧਾਇਕਾਂ ਵਿੱਚ ਭਾਵਨਾ ਗੌਡ (ਪਾਲਮ), ਨਰੇਸ਼ ਯਾਦਵ (ਮਹਿਰੌਲੀ), ਰੋਹਿਤ ਮਹਿਰੌਲੀਆ (ਤ੍ਰਿਲੋਕਪੁਰੀ), ਰਾਜੇਸ਼ ਰਿਸ਼ੀ (ਜਨਕਪੁਰੀ), ਭੁਪਿੰਦਰ ਸਿੰਘ ਜੂਨ (ਬਿਜਵਾਸਨ) ਅਤੇ ਪਵਨ ਸ਼ਰਮਾ (ਆਦਰਸ਼ ਨਗਰ) ਵੀ ਸ਼ਾਮਲ ਹਨ।

ਹੋਰ ਜਾਣਕਾਰੀ ਲਈ ਖ਼ਬਰ ਵੀ ਪੜ੍ਹੋ

ਦੱਸ ਦੇਈਏ ਕਿ 70 ਮੈਂਬਰੀ ਦਿੱਲੀ ਵਿਧਾਨ ਸਭਾ ਲਈ ਵੋਟਾਂ 5 ਫਰਵਰੀ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।

‘ਆਪ’ ਨੇ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਦਬਦਬਾ ਬਣਾਇਆ ਹੈ ਅਤੇ 70 ਵਿੱਚੋਂ ਕ੍ਰਮਵਾਰ 67 ਅਤੇ 62 ਸੀਟਾਂ ਪ੍ਰਾਪਤ ਕੀਤੀਆਂ ਹਨ। ਹੁਣ ਆਪਣੇ ਗੜ੍ਹ ਨੂੰ ਬਰਕਰਾਰ ਰੱਖਣ ਲਈ ਕੰਮ ਕਰ ਰਹੀ ਹੈ। ਇਸ ਦੌਰਾਨ ਲਗਭਗ ਤਿੰਨ ਦਹਾਕਿਆਂ ਤੋਂ ਰਾਸ਼ਟਰੀ ਰਾਜਧਾਨੀ ਵਿੱਚ ਸੱਤਾ ਤੋਂ ਬਾਹਰ ਰਹਿਣ ਵਾਲੀ ਭਾਜਪਾ ਪਿਛਲੀਆਂ ਦੋ ਚੋਣਾਂ ਵਿੱਚ ਸਿਰਫ਼ 3 ਅਤੇ 8 ਸੀਟਾਂ ਜਿੱਤਣ ਤੋਂ ਬਾਅਦ ਵਾਪਸੀ ਦਾ ਟੀਚਾ ਰੱਖ ਰਹੀ ਹੈ। ਇਸੇ ਤਰ੍ਹਾਂ 15 ਸਾਲਾਂ ਤੱਕ ਦਿੱਲੀ ‘ਤੇ ਰਾਜ ਕਰਨ ਵਾਲੀ ਕਾਂਗਰਸ ਪਿਛਲੀਆਂ ਦੋ ਚੋਣਾਂ ਵਿੱਚ ਕੋਈ ਵੀ ਸੀਟ ਜਿੱਤਣ ਵਿੱਚ ਅਸਫਲ ਰਹੀ ਹੈ ਅਤੇ ਇਸ ਵਾਰ ਆਪਣੀ ਕਾਰਗੁਜ਼ਾਰੀ ਨੂੰ ਵਧਾਉਣ ਲਈ ਪੂਰਾ ਜ਼ੋਰ ਲਾ ਰਹੀ ਹੈ।

error: Content is protected !!
Skip to content