Skip to content

SGPC ਦੀ ਟਾਸਕ ਫੋਰਸ ਅਤੇ ਸੇਵਾਦਾਰਾਂ ਵੱਲੋਂ ਵੀ ਸ਼ਰਧਾਲੂਆਂ ਨੂੰ ਜਾਗਰੂਕ ਕਰਨਾ ਜਾਰੀ

ਅੰਮ੍ਰਿਤਸਰ 3 ਜੂਨ 2024 (ਫਤਿਹ ਪੰਜਾਬ) ਗੁਰੂ ਨਗਰੀ Amritsar ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਦਰਬਾਰ ਸਾਹਿਬ ਦੇ ਅੰਦਰ ਵੀਡੀਓਜ ਬਣਾਉਣ ਜਾਂ ਫੋਟੋਆਂ ਖਿੱਚਣ ‘ਤੇ Shiromani Gurdwara Parbandhak Committee SGPC ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਸ਼ੁੱਕਰਵਾਰ ਤੋਂ ਲਾਗੂ ਹੋ ਗਈ ਹੈ।

ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਇੱਕ ਸੀਨੀਅਰ ਮੈਂਬਰ ਨੇ ਕਿਹਾ ਕਿ ਕਮੇਟੀ ਨੇ ਗੰਭੀਰਤਾ ਨਾਲ ਵਿਚਾਰਿਆ ਹੈ ਕਿ ਇਸ ਪਵਿੱਤਰ ਅਸਥਾਨ ਨੂੰ ਕੁੱਝ ਲੋਕਾਂ ਵੱਲੋਂ ਪਿਕਨਿਕ ਸਪਾਟ ਜਾਂ ਸੈਲਫੀ ਪੁਆਇੰਟ ਵਜੋਂ ਵਰਤਿਆ ਜਾਂਦਾ ਹੈ ਇਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ ਕਿਉਂਕਿ ਇੰਟਰਨੈੱਟ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਵੱਲੋਂ ਕਈ ਵਾਰ ਸੋਸ਼ਲ ਮੀਡੀਆ ‘ਤੇ ਕੁੱਝ ਅਜਿਹੀਆਂ ਰੀਲਾਂ ਦੇਖਣ ਨੂੰ ਮਿਲਦੀਆਂ ਹਨ ਜੋ ਗੁਰਮਤਿ ਅਨੁਸਾਰ ਸਹੀ ਨਹੀਂ ਹੁੰਦੀਆਂ ਹਨ। 

ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਅਤੇ ਸਭ ਤੋਂ ਮਹੱਤਵਪੂਰਨ ਸ਼ਰਧਾ ਦਾ ਕੇਂਦਰ ਹੈ ਜਿੱਥੇ ਹਰ ਰੋਜ਼ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨ, ਜੋ ਇਸ ਗੱਲ ਤੋਂ ਜਾਣੂ ਨਹੀਂ ਕਿ ਇੱਥੇ  ਰੀਲਾਂ ਬਣਾਉਣ ਜਾਂ ਫੋਟੋਆਂ ਖਿੱਚਣ ‘ਤੇ ਪਾਬੰਦੀ ਹੈ। 

ਇਸ ਲਈ ਪਹਿਲਾਂ ਲੋਕਾਂ ਨੂੰ ਇਸ ਬਾਰੇ ਜਾਗਰੂਕ ਵੀ ਕੀਤਾ ਗਿਆ ਹੈ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਅਜਿਹੀ ਪਾਬੰਦੀ ਬਾਰੇ ਜਾਗਰੂਕਤਾ ਫੈਲਾਉਣ ਲਈ ਤਖ਼ਤੀਆਂ ਦੀ ਵਰਤੋਂ ਵੀ ਕੀਤੀ ਗਈ ਹੈ ਅਤੇ ਜਨਤਕ ਤੌਰ ਤੇ ਮੀਡੀਆ ਰਾਹੀਂ ਲੋਕਾਂ ਨੂੰ ਇਸ ਬਾਰੇ ਕਈ ਵਾਰ ਚੰਗੀ ਤਰਾਂ ਜਾਗਰੂਕ ਕੀਤਾ ਗਿਆ। ਦਰਬਾਰ ਸਾਹਿਬ ਦੇ ਅੰਦਰ ਤਾਇਨਾਤ ਟਾਸਕ ਫੋਰਸ ਅਤੇ ਸੇਵਾਦਾਰਾਂ ਵੱਲੋਂ ਵੀ ਦਰਸ਼ਨ ਕਰਨ ਆਉਂਦੇ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਦੇ ਅੰਦਰ ਵੀਡੀਓਜ ਨਾ ਬਣਾਉਣ ਜਾਂ ਫੋਟੋਆਂ ਨਾ ਖਿੱਚਣ ਬਾਰੇ ਬੇਨਤੀ ਕੀਤੀ ਜਾਂਦੀ ਹੈ।

ਸਕੂਲਾਂ ਵਿੱਚ ਛੁੱਟੀਆਂ ਹੋਣ ਕਾਰਨ ਐਸਜੀਪੀਸੀ ਨਾਲ ਸਬੰਧਤ ਸਕੂਲਾਂ ਦੇ ਵਿਦਿਆਰਥੀ ਇਨ੍ਹੀ ਦਿਨੀਂ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਸੰਗਤਾਂ ਨੂੰ ਇਸ ਬਾਰੇ ਜਾਗਰੂਕ ਕਰਨ ਦੀ ਸੇਵਾ ਕਰ ਰਹੇ ਹਨ ਪਰ ਫਿਰ ਵੀ ਕੁੱਝ ਲੋਕ ਆਦਤਨ ਵੀਡੀਓ ਰੀਲਾਂ ਬਣਾ ਰਹੇ ਹਨ ਜਿਸ ਕਰਕੇ ਹੁਣ ਸ਼੍ਰੋਮਣੀ ਕਮੇਟੀ ਨੇ ਇਸ ਪਿਰਤ ਨੂੰ ਸਖ਼ਤੀ ਨਾਲ ਰੋਕਣ ਦਾ ਫੈਸਲਾ ਕੀਤਾ ਹੈ।

error: Content is protected !!