Skip to content

ਇਹ ਪਹਿਲੀ ਵਾਰ ਨਹੀਂ ਕਿ ਮੈਨੂੰ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪਿਆ ਹੋਵੇ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 10 ਫਰਵਰੀ (ਫ਼ਤਿਹ ਪੰਜਾਬ ਬਿਓਰੋ) Shiromani Gurdwara Parbandhak Committee (SGPC) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ Harjinder Singh Dhami ਦੀ ਅਗਵਾਈ ਹੇਠ ਅੱਜ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਇੱਕ ਵੱਡਾ ਫ਼ੈਸਲਾ ਲੈਂਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ‘ਮੁਅੱਤਲ’ ਚੱਲ ਰਹੇ Jathedar Giani Harpreet Singh ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੂੰ ਅਹੁਦੇ ਤੋਂ ਫ਼ਾਰਿਗ ਕਰ ਦਿੱਤਾ ਗਿਆ ਹੈ। 

SGPC Executive Committee ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਜਾਂਚ ਕਮੇਟੀ ਦੀ ਰਿਪੋਰਟ ’ਤੇ ਬਹੁਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ। ਕੇਵਲ ਤਿੰਨ ਮੈਂਬਰਾਂ ਨੇ ਇਸ ਸਬੰਧ ਵਿਚ ਆਪਣਾ ਵਿਰੋਧੀ ਨੋਟ ਦਰਜ ਕਰਵਾਇਆ, ਜਦਕਿ ਬਾਕੀ ਹਾਜ਼ਰ ਅੰਤ੍ਰਿੰਗ ਕਮੇਟੀ ਮੈਂਬਰਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਫਾਰਗ ਕਰਨ ਬਾਰੇ ਸਹਿਮਤੀ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਜਾਂਚ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਦੋਸ਼ ਸਾਬਤ ਹੋਣ ਅਤੇ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਨੂੰ ਠੇਸ ਪਹੁੰਚਾਉਣ ਕਾਰਨ ਅੰਤ੍ਰਿੰਗ ਕਮੇਟੀ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਫਿਲਹਾਲ ਆਪਣੇ ਕੰਮ ਦੇ ਨਾਲ-ਨਾਲ ਜਥੇਦਾਰ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਕਾਰਜਕਾਰੀ ਤੌਰ ’ਤੇ ਸੌਂਪੀਆਂ ਗਈਆਂ ਹਨ।

ਇਹ ਪਹਿਲੀ ਵਾਰ ਨਹੀਂ ਕਿ ਮੈਨੂੰ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪਿਆ ਹੋਵੇ : ਗਿਆਨੀ ਹਰਪ੍ਰੀਤ ਸਿੰਘ

ਜਥੇਦਾਰ ਵਜੋਂ ਸੇਵਾਵਾਂ ਖਤਮ ਹੋਣ ’ਤੇ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ “ਭਲਾ ਹੋਇਆ ਮੇਰਾ ਚਰਖਾ ਟੁੱਟਾ, ਜਿੰਦ ਅਜਾਬੋਂ ਛੁੱਟੀ।” ਉਨ੍ਹਾਂ ਕਿਹਾ ਕਿ “ਇਹ ਤਾਂ ਹੋਣ ਹੀ ਸੀ ਮੈਨੂੰ ਇਸਦਾ ਪਹਿਲਾਂ ਹੀ ਅਹਿਸਾਸ ਸੀ। 2 ਦਸੰਬਰ ਤੋਂ ਬਾਅਦ ਮੈਨੂੰ ਨੂੰ ਅਨੁਮਾਨ ਹੋ ਗਿਆ ਸੀ ਕਿ ਮੇਰੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਜਾਣਗੀਆਂ।”

ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਕਿਸੇ ਨਾਲ ਧੱਕਾ ਹੁੰਦਾ ਹੈ ਤਾਂ ਮਰਿਆਦਾ ਨਹੀਂ ਦੇਖੀ ਜਾਂਦੀ। ਇੱਕ ਜਵਾਬ ਵਿੱਚ ਉਨ੍ਹਾਂ ਕਿਹਾ ਕਿ “ਭਵਿੱਖ ਦੀ ਯੋਜਨਾ ਅਕਾਲ ਪੁਰਖ ਦੇ ਹੱਥ ਵਿਚ ਹੈ।”

error: Content is protected !!