ਨਵੀਂ ਦਿੱਲੀ, 29 ਮਈ 2024 (ਫਤਿਹ ਪੰਜਾਬ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋ 7 ਦਿਨਾਂ ਲਈ ਜ਼ਮਾਨਤ ਵਧਾਉਣ ਬਾਰੇ ਸੁਪਰੀਮ ਕੋਰਟ ਵਿੱਚ ਦਾਖਲ ਕੀਤੀ ਅਰਜ਼ੀ ਅੱਜ ਸਰਵ ਉੱਚ ਅਦਾਲਤ ਨੇ ਇਹ ਕਹਿੰਦਿਆਂ ਰੱਦ ਕਰ ਦਿੱਤੀ ਕਿ ਉਹ ਇਸ ਅਰਜ਼ੀ ਨੂੰ ਤੁਰੰਤ ਸੁਣਵਾਈ ਦੇ ਯੋਗ ਨਹੀਂ ਸਮਝਦੇ।
ਹੁਣ Arvind Kejriwal ਨੂੰ 2 ਜੂਨ ਨੂੰ ਵਾਪਸ ਤਿਹਾੜ ਜੇਲ੍ਹ ਜਾਣਾ ਪਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਕਰਾਉਣ ਲਈ ਹੇਠਲੀ ਅਦਾਲਤ ਵਿੱਚ ਜਾ ਸਕਦੇ ਹਨ ਇਸ ਲਈ ਮੌਜੂਦਾ ਪਟੀਸ਼ਨ ਸਵੀਕਾਰ ਨਹੀਂ ਕੀਤੀ ਜਾ ਰਹੀ।
ਯਾਦ ਰਹੇ ਕਿ ਕੇਜਰੀਵਾਲ ਨੂੰ 10 ਮਈ ਨੂੰ ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਅਦਾਲਤ ਤੋਂ ਸ਼ਰਤਾਂ ਸਹਿਤ ਚੋਣ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਮਿਲ ਗਈ ਸੀ ਪਰ ਉਸ ਨੂੰ 2 ਜੂਨ ਨੂੰ ਤਿਹਾੜ ਜੇਲ੍ਹ ਵਿੱਚ ਮੁੜ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ।