Skip to content

ਚੰਡੀਗੜ੍ਹ, 9 ਦਸੰਬਰ 2024 (ਫਤਿਹ ਪੰਜਾਬ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਨੇ ਨਵੇਂ ਚੁਣੇ ਵਿਧਾਇਕ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਜ਼ਿਕਰਯੋਗ ਹੈ ਕਿ ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਸ੍ਰੀ ਬਲਵੀਰ ਸਿੰਘ ਸਿੱਧੂ ਅਤੇ ਸ੍ਰੀਮਤੀ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

error: Content is protected !!