ਅੰਮ੍ਰਿਤਸਰ 24 ਮਈ 2024 (ਫਤਿਹ ਪੰਜਾਬ) ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ ਸ੍ਰੀ ਅਕਾਲ ਤਖਤ ਸਾਹਿਬ Sri Akal Takhat Sahib ਦੇ ਬਾਹਰ ਜੂਨ ’84 ਦੇ ਸਮੇਂ ਫੌਜੀ ਹਮਲੇ Army Operation ਦੀ ਤਬਾਹੀ ਨੂੰ ਚੇਤੇ ਕਰਵਾਉਂਦਾ ਸ੍ਰੀ ਅਕਾਲ ਤਖਤ ਸਾਹਿਬ ਦਾ ਖੰਡਰਾਤ ਬਣਿਆ ਮਾਡਲ ਸਥਾਪਿਤ ਕੀਤਾ ਗਿਆ ਹੈ।
ਇਹ ਮਾਡਲ ਪਰਿਕਰਮਾ ਵਿਚ ਸਥਿਤ ਸ਼ਹੀਦੀ ਗੈਲਰੀ ਦਾ ਹਿੱਸਾ ਹੈ ਜਿਸ ਨੂੰ 23 ਮਈ ਤੋਂ 6 ਜੂਨ ਤੱਕ ਸ੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਪਰਿਕਰਮਾ ਵਿਚ ਲਗਾਇਆ ਗਿਆ ਹੈ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਜੂਨ 84 ਵਿੱਚ ਭਾਰਤੀ ਫੌਜ ਵੱਲੋਂ ਦਰਬਾਰ ਸਾਹਿਬ ਉੱਤੇ ਕੀਤੇ ਹਮਲੇ ਤੋਂ ਜਾਣੂ ਕਰਵਾਇਆ ਜਾ ਸਕੇ।
ਭਾਵੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ ਕੌਮ ਨੂੰ ਆਦੇਸ਼ ਦਿੱਤੇ ਗਏ ਹਨ ਪਰ ਇਸ ਘੱਲੂਘਾਰੇ ਦੀ 40ਵੀਂ ਯਾਦ ਨੂੰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ SGPC ਵੱਲੋਂ ਵੱਖਰੇ ਢੰਗ ਨਾਲ ਮਨਾਇਆ ਜਾ ਰਿਹਾ ਹੈ।
ਪਰਕਰਮਾ ਵਿਛ ਦੇਖਿਆ ਗਿਆ ਕਿ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਆਪਣੇ ਮੋਬਾਈਲਾਂ ਵਿਚ ਇਸ ਮਾਡਲ ਦੀਆਂ ਤਸਵੀਰਾਂ ਖਿੱਚ ਕੇ ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਆਂ ਹੋਰਨਾਂ ਨੂੰ ਵੀ ਭੇਜ ਰਹੀਆਂ ਹਨ।