ਚੰਡੀਗੜ੍ਹ 4 ਅਗਸਤ 2024 (ਫਤਿਹ ਪੰਜਾਬ) ਅਕਾਲੀ ਦਲ ਵਿੱਚ ਚੱਲਦੀ ਬਗਾਵਤ ਅਤੇ ਬਾਗੀ ਆਗੂਆਂ ਦੀਆਂ ਸਰਗਰਮੀਆਂ ਦੇ ਮੱਦੇਨਜਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਅੱਜ ਪਾਰਟੀ ਦੀ ਉੱਚ ਤਾਕਤੀ ਕੋਰ ਕਮੇਟੀ ਦੇ ਪੁਨਰਗਠਨ ਦਾ ਐਲਾਨ ਕੀਤਾ ਹੈ ਜਿਸ ਵਿੱਚ 23 ਮੈਂਬਰ ਸ਼ਾਮਲ ਕੀਤੇ ਗਏ ਹਨ ਅਤੇ ਇਸ ਕਮੇਟੀ ਵਿੱਚ 4 ਅਹੁਦੇਦਾਰ ਵਿਸ਼ੇਸ਼ ਸੱਦੇ ਵਾਲੇ ਸ਼ਾਮਲ ਹਨ। ਇਸ ਨਵੀਂ ਕੋਰ ਕਮੇਟੀ ਵਿੱਚੋਂ ਸਾਰੇ ਬਾਗੀ ਅਕਾਲੀ ਆਗੂਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ਜਿਸ ਨਾਲ ਅਕਾਲੀ ਦਲ ਦੀ ਫੁੱਟ ਹੋਰ ਗਹਿਰੀ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਕੀਤੀ ਸੂਚੀ ਮੁਤਾਬਿਕ ਕੋਰ ਕਮੇਟੀ ਦੇ ਮੈਂਬਰਾਂ ਵਿੱਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਭੂੰਦੜ, ਸ. ਨਰੇਸ਼ ਗੁਜਰਾਲ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ, ਸ. ਜਨਮੇਜਾ ਸਿੰਘ ਸੇਖੋਂ, ਸ੍ਰੀ ਅਨਿਲ ਜੋਸ਼ੀ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਬਿਕਰਮ ਸਿੰਘ ਮਜੀਠਾ, ਸ. ਬਿਕਰਮ ਸਿੰਘ ਮਜੀਠਾ, ਸ. ਹੀਰਾ ਸਿੰਘ ਗਾਬੜੀਆ, ਸ.ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀ.ਕੇ., ਸ. ਇਕਬਾਲ ਸਿੰਘ ਝੂੰਦਾਂ, ਪ੍ਰੋ: ਵਿਰਸਾ ਸਿੰਘ ਵਲਟੋਹਾ, ਸ. ਗੁਰਬਚਨ ਸਿੰਘ ਬੱਬੇਹਾਲੀ, ਡਾ: ਸੁਖਵਿੰਦਰ ਸੁੱਖੀ, ਸ. ਲਖਬੀਰ ਸਿੰਘ ਲੋਧੀਨੰਗਲ, ਸ੍ਰੀ ਐਨ.ਕੇ. ਸ਼ਰਮਾ, ਸ. ਮਨਤਾਰ ਸਿੰਘ ਬਰਾੜ, ਸ. ਹਰਮੀਤ ਸਿੰਘ ਸੰਧੂ, ਸ. ਸੋਹਣ ਸਿੰਘ ਠੰਡਲ ਅਤੇ ਸ. ਬਲਦੇਵ ਸਿੰਘ ਖਹਿਰਾ ਸ਼ਾਮਲ ਕੀਤੇ ਗਏ ਹਨ।
ਇੰਨਾਂ ਤੋਂ ਇਲਾਵਾ ਵਿਸ਼ੇਸ਼ ਸੱਦੇ ਵਾਲੇ ਮੈਂਬਰਾਂ ਵਿੱਚ ਸੰਸਦ ਵਿੱਚ ਪਾਰਟੀ ਦਾ ਨੇਤਾ, ਪ੍ਰਧਾਨ, ਯੂਥ ਅਕਾਲੀ ਦਲ, ਪ੍ਰਧਾਨ, ਇਸਤਰੀ ਅਕਾਲੀ ਦਲ ਅਤੇ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਸ਼ਾਮਲ ਹਨ।