ਚੰਡੀਗੜ੍ਹ 7 ਦਸੰਬਰ 2024 (ਫਤਿਹ ਪੰਜਾਬ) ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਏਕਤਾ ਬਾਰੇ ਜਾਰੀ ਹੁਕਮਾਂ ਤੋਂ ਬਾਅਦ ਸੀਨੀਅਰ ਆਗੂ ਤੇ ਅਕਾਲੀ ਸੁਧਾਰ ਲਹਿਰ ਦੇ ਨੇਤਾ ਸੁਖਦੇਵ ਸਿੰਘ ਢੀਂਡਸਾ ਨੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ “ਸ਼੍ਰੋਮਣੀ ਅਕਾਲੀ ਦਲ ਦਾ ਜੋ ਵੀ ਨਵਾਂ ਪ੍ਰਧਾਨ ਹੋਵੇਗਾ ਉਸਨੂੰ ਸਵੀਕਾਰ ਕਰਾਂਗੇ, ਜੇ ਸੁਖਬੀਰ ਸਿੰਘ ਬਾਦਲ ਵੀ ਮੁੜ ਅਕਾਲੀ ਦਲ ਦੇ ਪ੍ਰਧਾਨ ਬਣਦੇ ਨੇ ਤਾਂ ਪ੍ਰਧਾਨ ਹੀ ਮੰਨੇ ਜਾਣਗੇ।” ਨਾਲ ਹੀ ਉਨ੍ਹਾਂ ਨੇ ਕਿਹਾ ਕਿ “ਇਹ ਸਮਾਂ ਸਾਰੇ ਅਕਾਲੀ ਦਲਾਂ ਦੇ ਇਕੱਠੇ ਹੋਣ ਦਾ ਹੈ।”

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਅਤੇ ਹੁਣ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਧਾਰਮਿਕ ਸਜ਼ਾ ਭੁਗਤ ਰਹੇ ਹਨ।

error: Content is protected !!
Skip to content