Skip to content

ਨਵੀਂ ਦਿੱਲੀ, 18 ਮਈ 2024 (ਫਤਿਹ ਪੰਜਾਬ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ PA ਨਿੱਜੀ ਸਹਾਇਕ ਬਿਭਵ ਕੁਮਾਰ Bibhav Kumar ਨੂੰ ਦਿੱਲੀ ਪੁਲਿਸ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ ‘ਚ ਅੱਜ ਹਿਰਾਸਤ ‘ਚ ਲਿਆ ਗਿਆ ਹੈ। 

ਦਿੱਲੀ ਪੁਲਿਸ ਦੀ ਇੱਕ ਟੀਮ ਅੱਜ ਮੁੱਖ ਮੰਤਰੀ ਨਿਵਾਸ ਪਹੁੰਚੀ ਸੀ ਅਤੇ ਉੱਥੋਂ ਬਿਭਵ ਕੁਮਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਦੂਜੇ ਪਾਸੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਅਤੇ ਬਿਭਵ ਕੁਮਾਰ ਵਿਚਾਲੇ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਅੱਜ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ।
ਇਸ ਵੀਡੀਓ ‘ਚ ਮੁੱਖ ਮੰਤਰੀ ਨਿਵਾਸ ‘ਤੇ ਮੌਜੂਦ ਸੁਰੱਖਿਆ ਅਧਿਕਾਰੀ ਸਵਾਤੀ ਮਾਲੀਵਾਲ ਦਾ ਹੱਥ ਫੜ ਕੇ ਉਸ ਨੂੰ ਬਾਹਰ ਲੈ ਜਾਂਦੇ ਹੋਏ ਨਜ਼ਰ ਆ ਰਹੇ ਹਨ। ਆਮ ਆਦਮੀ ਪਾਰਟੀ ਨੇ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਜਾਰੀ ਕੀਤਾ ਹੈ।

error: Content is protected !!