ਨਵੀਂ ਦਿੱਲੀ 17 ਮਈ 2024 (ਫਤਿਹ ਪੰਜਾਬ) ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ Swati Maliwal Case ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਬਵ ਕੁਮਾਰ ਵੱਲੋਂ ਕਥਿਤ ਹਮਲਾ ਕਰਨ ਦੇ ਮਾਮਲੇ ‘ਚ ਦਿੱਲੀ ਪੁਲਿਸ ਦੀ ਇਕ ਟੀਮ ਫੋਰੈਂਸਿਕ ਮਾਹਰਾਂ ਨਾਲ ਸ਼ੁੱਕਰਵਾਰ ਸ਼ਾਮ ਨੂੰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਇਸ ਮਾਮਲੇ ਵਿੱਚ ਬੀਤੇ ਦਿਨ ਸਵਾਤੀ ਮਾਲੀਵਾਲ ਵੱਲੋਂ ਦਿੱਲ਼ੀ ਪੁਲਿਸ ਕੋਲ ਪਰਚਾ ਦਰਜ ਕਰਵਾਇਆ ਗਿਆ ਹੈ।
ਟੀਮ ਦੀ ਅਗਵਾਈ ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਉੱਤਰੀ) ਅੰਜੀਤਾ ਚੇਪਿਆਲਾ ਕਰ ਰਹੀ ਸੀ ਅਤੇ ਇਸ ਵਿਚ ਤਿੰਨ ਪੁਲਿਸ ਅਧਿਕਾਰੀ ਸ਼ਾਮਲ ਸਨ ਤੇ ਉੱਨਾਂ ਨਾਲ ਪੰਜ ਫੋਰੈਂਸਿਕ ਮਾਹਰ ਵੀ ਸਨ।
ਸੂਤਰਾਂ ਨੇ ਦੱਸਿਆ ਕਿ ਅਧਿਕਾਰੀ ਸ਼ਾਮ ਕਰੀਬ 4.45 ਵਜੇ ਉੱਥੇ ਪਹੁੰਚੇ ਜਿੱਥੇ ਸੋਮਵਾਰ ਸਵੇਰੇ ਸਵਾਤੀ ਮਾਲੀਵਾਲ ‘ਤੇ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ ਸੀ ਤਾਂ ਜੋ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਸਬੂਤ ਅਤੇ ਸੀਸੀਟੀਵੀ ਫੁਟੇਜ ਇਕੱਠੇ ਕੀਤੇ ਜਾ ਸਕਣ।
ਹੋਰ ਜਾਣਕਾਰੀ ਲਈ ਇਸ ਕੇਸ ਨਾਲ ਸਬੰਧਿਤ ਇਹ ਖ਼ਬਰ ਵੀ ਪੜੋ 👇