ਪੁਲਿਸ ਟੀਮਾਂ ਨੇ 4 ਘੰਟਿਆਂ ‘ਚ ਕੀਤੇ 603 ਵਾਹਨਾਂ ਦੇ ਚਲਾਨ ਤੇ 35 ਕੀਤੇ ਜ਼ਬਤ 

ਚੰਡੀਗੜ੍ਹ, 18 ਜੂਨ 2024 (ਫਤਿਹ ਪੰਜਾਬ) ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ ਮੁਸਤੈਦੀ ਨਾਲ ਚੈਕਿੰਗ ਕੀਤੀ। 

ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਨਜ਼ਰਸਾਨੀ ਹੇਠ ਇੱਕ-ਇੱਕ ਨਾਕਾ ਲਗਾਉਣ ਅਤੇ ਸਾਰੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਮੁਸਤੈਦੀ ਤੇ ਬਾਰੀਕਬੀਨੀ ਨਾਲ ਚੈਕਿੰਗ ਕਰਨ ਅਤੇ ਸ਼ੱਕੀ ਲੋਕਾਂ ਨੂੰ ਬਰਾਏ-ਤਫ਼ਤੀਸ਼ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।  

ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦੇ ਹੋਏ ਵਾਹਨਾਂ ਦੀ ਚੈਕਿੰਗ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 2684 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੇ 372 ਸੁਚੱਜੇ ਤੇ ਮਜ਼ਬੂਤ ਨਾਕੇ ਲਗਾਏ  ਗਏ ਸਨ।

ਉਨ੍ਹਾਂ ਦੱਸਿਆ ਕਿ ਚਾਰ ਘੰਟੇ ਚੱਲੇ ਇਸ ਅਭਿਆਨ ਵਿੱਚ 12040 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 603 ਦੇ ਚਲਾਨ ਕੀਤੇ ਗਏ ਅਤੇ 35 ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 4236 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

Skip to content