Jammu Kashmir Bus Accident: ਜੰਮੂ 30 ਮਈ 2024 (ਫਤਿਹ ਪੰਜਾਬ) ਜੰਮੂ-ਪੁੰਛ ਨੈਸ਼ਨਲ ਹਾਈਵੇ (144ਏ) ‘ਤੇ ਅਖਨੂਰ ਦੇ ਤੁੰਗੀ ਮੋੜ ਇਲਾਕੇ ‘ਚ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਸਵਾਰੀਆਂ ਨਾਲ ਭਰੀ ਬੱਸ 150 ਫੁੱਟ ਡੂੰਘੀ ਖਾਈ ਵਿੱਚ ਡਿੱਗ ਪਈ ਜਿਸ ‘ਚ ਹੁਣ ਤੱਕ 22 ਮੁਸਾਫਰਾਂ ਦੀ ਮੌਤ ਹੋਣ ਦੀ ਖਬਰ ਹੈ। ਕਰੀਬ 69 ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ 20 ਨੂੰ ਸਰਕਾਰੀ ਮੈਡੀਕਲ ਕਾਲਜ ਜੰਮੂ ਭੇਜ ਦਿੱਤਾ ਗਿਆ ਹੈ।

ਪੁਲਿਸ ਅਤੇ ਸਥਾਨਕ ਲੋਕਾਂ ਵੱਲੋਂ ਬਚਾਅ ਕਾਰਜ ਚਲਾਏ ਜਾ ਰਹੇ ਹਨ। ਬੱਸ ਵਿੱਚ ਕੁੱਲ ਉੱਤਰ ਪ੍ਰਦੇਸ਼ ਤੇ ਰਾਜਸਥਾਨ ਤੋਂ 90 ਤੀਰਥ ਯਾਤਰੀ ਸਵਾਰ ਸਨ ਜੋ ਕਿ ਹਾਥਰਸ ਤੋਂ ਸ਼ਿਵ ਖੋੜੀ ਜਾ ਰਹੇ ਸਨ। 

ਜ਼ਖਮੀਆਂ ਨੂੰ ਖੱਡ ‘ਚੋਂ ਕੱਢ ਕੇ ਅਖਨੂਰ ਦੇ ਹਸਪਤਾਲ ਲਿਜਾਇਆ ਗਿਆ। ਜਿੱਥੋਂ ਗੰਭੀਰ ਰੂਪ ਨਾਲ ਜ਼ਖਮੀ ਯਾਤਰੀਆਂ ਨੂੰ ਜੰਮੂ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।

ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ ਇਲਾਜ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

error: Content is protected !!