Delhi Excise Policy Scam ਨਵੀਂ ਦਿੱਲੀ 17 ਮਈ 2024 (ਫਤਿਹ ਪੰਜਾਬ) ਦਿੱਲੀ ਆਬਕਾਰੀ ਨੀਤੀ ਘੁਟਾਲਾ ਕੇਸ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ED ਨੇ ਸ਼ੁੱਕਰਵਾਰ ਨੂੰ ਇਸ ਚਰਚਿਤ ਮੁਕੱਦਮੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਵੀ ਨਾਲ ਮੁਲਜ਼ਮ ਬਣਾਇਆ ਹੈ।

ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਵਿੱਚ ਦਾਇਰ ਇਸ ਚਾਰਜਸ਼ੀਟ ਵਿੱਚ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਸ਼ਾਮਲ ਮੁਲਜ਼ਮਾਂ ਨੂੰ ਚਾਰਜਸ਼ੀਟ ਕਰਨ ਦੀ ਮੰਗ ਕੀਤੀ ਗਈ ਹੈ।

ਦੱਸ ਦੇਈਏ ਕਿ ਇਸ ਜਾਂਚ ਏਜੰਸੀ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੂੰ 21 ਮਾਰਚ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ ਪਰ ਫਿਲਹਾਲ ਉਹ ਅੰਤਰਿਮ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਹਨ।

Skip to content