Skip to content

US Sikh attorney approaches VP Kamala Harris

ਨਿਊਯਾਰਕ 11 ਜੂਨ 2024 (ਫਤਿਹ ਪੰਜਾਬ) ਹੁਣ ਅਮਰੀਕਾ ਵਿੱਚ ਵੀ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਰਿਹਾਈ ਲਈ ਆਵਾਜ਼ਾਂ ਉੱਠਣ ਲੱਗ ਪਈਆਂ ਹਨ। ਜਾਣਕਾਰੀ ਮੁਤਾਬਿਕ ਇਹ ਮਾਮਲਾ ਦੇਸ਼ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਤੱਕ ਵੀ ਪਹੁੰਚ ਗਿਆ ਹੈ। ਇੰਨਾ ਹੀ ਨਹੀਂ ਅੰਮ੍ਰਿਤਪਾਲ ਸਿੰਘ ਦੇ ਸਮਰਥਨ ‘ਚ ਪ੍ਰਚਾਰ ਕਰਨ ਵਾਲੇ ਭਾਰਤੀ ਮੂਲ ਦੇ ਵਕੀਲ ਜਸਪ੍ਰੀਤ ਸਿੰਘ ਹੁਣ ਅਮਰੀਕੀ ਨੇਤਾਵਾਂ ਨਾਲ ਗੱਲਬਾਤ ਕਰਕੇ ਭਾਰਤ ‘ਤੇ ਦਬਾਅ ਬਣਾਉਣ ਦੀ ਤਿਆਰੀ ਕਰ ਰਹੇ ਹਨ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ National Security Act ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਆਪਣੀ ਜਥੇਬੰਦੀ ਦੇ ਸਾਥੀਆਂ ਸਮੇਤ ਨਜ਼ਰਬੰਦ ਹੈ।

ਰਿਪੋਰਟ ਮੁਤਾਬਕ ਅਮਰੀਕਾ ਨਿਵਾਸੀ ਉੱਘੇ ਵਕੀਲ ਜਸਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਬੇਇਨਸਾਫ਼ੀ ਕਰਾਰ ਦਿੱਤਾ ਹੈ। ਉਹ 100 ਤੋਂ ਵੱਧ ਅਮਰੀਕੀ ਨੇਤਾਵਾਂ ਨਾਲ ਸੰਪਰਕ ਕਰਨ ਦੀ ਵੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਭਾਰਤ ਸਰਕਾਰ ‘ਤੇ ਦਬਾਅ ਬਣਾਇਆ ਜਾ ਸਕੇ। 

ਵਕੀਲ ਜਸਪ੍ਰੀਤ ਸਿੰਘ ਨੇ ਇੱਕ ਵੀਡੀਓ ਵਿੱਚ ਕਿਹਾ ਕਿ ਮੈਂ ਪਿਛਲੇ ਦੋ-ਤਿੰਨ ਮਹੀਨਿਆਂ ਵਿੱਚ ਦੋ ਵਾਰ ਅਮਰੀਕੀ ਨੇਤਾਵਾਂ ਨੂੰ ਮਿਲਿਆ ਹਾਂ। ਮੈਂ ਉਨ੍ਹਾਂ ਨਾਲ ਨਾਲ ਇਮੀਗ੍ਰੇਸ਼ਨ ਦੇ ਮੁੱਦੇ ‘ਤੇ ਗੱਲ ਕੀਤੀ। ਮੈਂ ਇਸ ਮੁੱਦੇ ‘ਤੇ ਵੀ ਗੱਲ ਕੀਤੀ। ਉਸ ਨੇ ਮੈਨੂੰ ਦਫਤਰ ਵਿਚ ਅਪਾਇੰਟਮੈਂਟ ਦੇ ਦਿੱਤੀ ਹੈ। ਮੈਂ ਉਨ੍ਹਾਂ ਨੂੰ 11 ਜੂਨ ਨੂੰ ਮਿਲਾਂਗਾ।

ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਵੱਡੀ ਜਿੱਤ ਦਰਜ ਕੀਤੀ ਹੈ ਅਤੇ ਉਸ ਦੀ ਨਜ਼ਰਬੰਦੀ ਮਨੁੱਖੀ ਅਧਿਕਾਰਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।

ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅਜ਼ਾਦ ਤੌਰ ਤੇ ਚੋਣ ਲੜੀ ਸੀ। ਇੱਥੇ ਉਨ੍ਹਾਂ ਨੇ ਕਾਂਗਰਸੀ ਆਗੂ ਕੁਲਬੀਰ ਸਿੰਘ ਜੀਰਾ ਤੋਂ ਕਰੀਬ 2 ਲੱਖ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ।

error: Content is protected !!